Amrit Vele Da Hukamnama Gurudwara Baba Zorawar Singh Ji Baba Fateh Singh Ji 1-2-24

ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709}

ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710}

ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧।

ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨।

ਜਦੋਂ (ਜੀਵ ਉੱਤੇ) ਪ੍ਰਭੂ ਜੀ ਮੇਹਰਬਾਨ ਹੋਣ ਤਾਂ ਮਾਇਆ ਜ਼ੋਰ ਨਹੀਂ ਪਾ ਸਕਦੀ। ਇਕ ਪ੍ਰਭੂ ਨੂੰ ਸਿਮਰਿਆਂ ਕਰੋੜਾਂ ਹੀ ਪਾਪ ਨਾਸ ਹੋ ਜਾਂਦੇ ਹਨ, ਸਿਮਰਨ ਕਰਨ ਵਾਲੇ ਬੰਦਿਆਂ ਦੀ ਚਰਨ-ਧੂੜ ਵਿਚ ਨ੍ਹਾਤਿਆਂ ਸਰੀਰ ਪਵਿਤ੍ਰ ਹੋ ਜਾਂਦੇ ਹਨ, (ਸੰਤਾਂ ਦੀ ਸੰਗਤਿ ਵਿਚ) ਪੂਰਨ ਪ੍ਰਭੂ ਮਿਲ ਪੈਂਦਾ ਹੈ ਤੇ ਮਨ ਤੇ ਤਨ ਦੋਹਾਂ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ। ਅਜੇਹੇ ਮਨੁੱਖਾਂ ਦੀ ਸੰਗਤਿ ਵਿਚ ਉਹਨਾਂ ਦੇ ਪਰਵਾਰ ਦੇ ਲੋਕ ਤੇ ਸਾਰੀਆਂ ਕੁਲਾਂ ਤਰ ਜਾਂਦੀਆਂ ਹਨ।੧੮।

ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।

ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।

ਹੇ ਨਾਨਕ! ਆਖ-ਹੇ ਭਾਈ!) ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ ਜਿਸ ਉਤੇ ਹਰੀ ਨੇ ਮੇਹਰ ਕੀਤੀ ਹੈ। ਉਹ ਮਨੁੱਖ ਸਦਾ ਸੁਖੀ ਜੀਵਨ ਬਿਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਿਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ।੨।੨।

About the Author

You may also like these

Discover more from

Subscribe now to keep reading and get access to the full archive.

Continue reading