Amrit Vele Da Hukamnama Gurudwara Baba Zorawar Singh Ji Baba Fateh Singh Ji – 4-3-26

ਸਲੋਕ ਮਃ ੫ ॥
ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ ਲਹਰੀ ਲਖ ਸੈ ਆਨ ਡੁਬਣ ਦੇਇ ਨ ਮਾ ਪਿਰੀ ॥੧॥ ਮਃ ੫ ॥ ਬਨਿ ਭੀਹਾਵਲੈ ਹਿਕੁ ਸਾਥੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥੨॥ ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥੭॥ {ਪੰਨਾ 519}

ਅਰਥ: (ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ) ਚੰਗੀ ਤਰ੍ਹਾਂ ਲੱਗ ਗਈ ਹੈ ਜੋੜਨਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ।੧।

(ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਥੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ।੨।

(ਹੇ ਪ੍ਰਭੂ!) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ; ਤੈਨੂੰ ਸਿਮਰਦਿਆਂ (ਕਿਸੇ ਗੱਲੇ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛਤਾਉਣਾ ਪਏ) ਜਿਨ੍ਹਾਂ ਸੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ ‘ਨਾਮ’) ਚਿਤਾਰ ਕੇ ਸੁਖ ਮਿਲਦਾ ਹੈ, ਸਿਫ਼ਤਿ-ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ; ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ।

ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ; ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਊ ਰਿਹਾ ਹਾਂ।੭।

You may also like these