Amrit Vele Da Hukamnama Gurudwara Baba Zorawar Singh Ji Baba Fateh Singh Ji – 26-11-23

ਤਿਲੰਗ ਮਹਲਾ ੯ ਕਾਫੀ ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥ {ਪੰਨਾ 726}

ਅਰਥ: ਹੇ ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ, (ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈ।੧।ਰਹਾਉ।

ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ? ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ।੧।

ਪਰ, ਹੇ ਨਾਨਕ! ਆਖ-ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ, (ਕਿਉਂਕਿ) ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ।੨।੧।

You may also like these