Amrit Vele Da Hukamnama Gurudwara Baba Zorawar Singh Ji Baba Fateh Singh Ji 20-6-24

ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥ ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥ ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥ ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥ {ਪੰਨਾ 783}

ਅਰਥ: ਹੇ ਭਾਈ! ਪਰਮਾਤਮਾ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਆਪਣੇ) ਸੰਤਾਂ ਦੇ ਕੰਮ ਵਿਚ ਉਹ ਆਪ ਸਹਾਈ ਹੁੰਦਾ ਰਿਹਾ ਹੈ, ਆਪਣੇ ਸੰਤਾਂ ਦਾ ਕੰਮ ਸਿਰੇ ਚੜ੍ਹਾਣ ਲਈ ਉਹ ਆਪ ਆਉਂਦਾ ਰਿਹਾ ਹੈ।

ਹੇ ਭਾਈ! ਪਰਮਾਤਮਾ ਦੀ ਮਿਹਰ ਨਾਲ ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆਪਣਾ ਪੂਰਾ ਪ੍ਰਭਾਵ ਪਾ ਲੈਂਦਾ ਹੈ, ਉਸ ਮਨੁੱਖ ਦੀ (ਕਾਂਇਆਂ-) ਧਰਤੀ ਸੋਹਣੀ ਬਣ ਜਾਂਦੀ ਹੈ, ਉਸ ਮਨੁੱਖ ਦਾ (ਹਿਰਦਾ) ਤਲਾਬ ਸੋਹਣਾ ਹੋ ਜਾਂਦਾ ਹੈ। (ਜਿਸ ਮਨੁੱਖ ਦੇ ਅੰਦਰ ਪਰਮਾਤਮਾ ਦਾ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਕਾ-ਨਕ ਭਰ ਜਾਂਦਾ ਹੈ, (ਆਤਮਕ ਜੀਵਨ ਉੱਚਾ ਕਰਨ ਵਾਲਾ ਉਸ ਮਨੁੱਖ ਦਾ) ਸਾਰਾ ਉੱਦਮ ਪਰਮਾਤਮਾ ਸਿਰੇ ਚਾੜ੍ਹ ਦੇਂਦਾ ਹੈ, (ਉਸ ਮਨੁੱਖ ਦੀਆਂ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ। (ਉਸ ਮਨੁੱਖ ਦੀ) ਸੋਭਾ ਸਾਰੇ ਜਗਤ ਵਿਚ ਹੋਣ ਲੱਗ ਪੈਂਦੀ ਹੈ, (ਉਸ ਦੇ) ਸਾਰੇ ਚਿੰਤਾ-ਝੋਰੇ ਮੁੱਕ ਜਾਂਦੇ ਹਨ।

ਹੇ ਨਾਨਕ! ਪਰਮੇਸਰ ਨੇ ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਸਦਾ ਹੀ ਕਾਇਮ ਰੱਖਿਆ ਹੈ (ਕਿ ਜਿਸ ਉਤੇ ਉਸ ਨੇ ਮਿਹਰ ਕੀਤੀ, ਉਸ ਨੇ ਉਸ ਦਾ) ਨਾਮ ਸਿਮਰਨਾ ਸ਼ੁਰੂ ਕਰ ਦਿੱਤਾ। ਉਸ ਸਰਬ-ਵਿਆਪਕ ਅਤੇ ਕਦੇ ਨਾਹ ਨਾਸ ਹੋਣ ਵਾਲੇ ਪਰਮਾਤਮਾ ਦੀ (ਇਹੀ) ਸਿਫ਼ਤਿ (ਪੁਰਾਣੇ ਧਰਮ-ਪੁਸਤਕਾਂ) ਵੇਦਾਂ ਅਤੇ ਪੁਰਾਣਾਂ ਨੇ (ਭੀ) ਕੀਤੀ ਹੈ।੧।

ਹੇ ਭਾਈ! ਜਿਹੜੇ ਮਨੁੱਖ ਮਾਲਕ-ਪ੍ਰਭੂ ਦੀ ਮਿਹਰ ਨਾਲ ਉਸ ਦੇ ਗੁਣ ਗਾਂਦੇ ਹਨ ਉਹਨਾਂ ਨੂੰ) ਕਰਤਾਰ ਨੇ ਇਹ ਇਕ ਅਜਿਹੀ ਦਾਤਿ ਬਖ਼ਸ਼ੀ ਹੈ ਜੋ, ਮਾਨੋ, ਧਰਤੀ ਦੇ ਸਾਰੇ ਹੀ ਨੌ ਖ਼ਜ਼ਾਨੇ ਹੈ ਜੋ, ਮਾਨੋ, ਸਾਰੀਆਂ ਕਰਾਮਾਤੀ ਤਾਕਤਾਂ ਹੈ, ਇਸ ਦਾਤਿ ਵਿਚ ਕਦੇ ਕੋਈ ਕਮੀ ਨਹੀਂ ਹੁੰਦੀ। ਇਸ ਨਾਮ-ਦਾਤਿ ਨੂੰ ਖਾਂਦਿਆਂ ਵੰਡਦਿਆਂ ਤੇ ਮਾਣਦਿਆਂ ਉਹ ਆਤਮਕ ਆਨੰਦ ਮਾਣਦੇ ਹਨ, ਕਰਤਾਰ ਦੀ ਇਹ ਬਖ਼ਸ਼ਸ਼ (ਦਿਨੋ ਦਿਨ) ਵਧਦੀ ਰਹਿੰਦੀ ਹੈ। (ਯਕੀਨ ਜਾਣੋ, ਇਹ) ਦਾਤਿ ਵਧਦੀ ਰਹਿੰਦੀ ਹੈ, ਕਦੇ ਮੁੱਕਦੀ ਨਹੀਂ, ਇਸ ਦਾਤਿ ਦੀ ਬਰਕਤਿ ਨਾਲ ਉਹਨਾਂ ਨੂੰ ਹਰੇਕ ਦਿਲ ਦੀ ਜਾਣਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, (ਜ਼ਿੰਦਗੀ ਦੇ ਸਫ਼ਰ ਵਿਚ ਆਉਣ ਵਾਲੀਆਂ) ਕ੍ਰੋੜਾਂ ਰੁਕਾਵਟਾਂ (ਉਹਨਾਂ ਦੇ ਰਸਤੇ ਵਿਚੋਂ) ਸਾਰੀਆਂ ਹੀ ਦੂਰ ਹੋ ਜਾਂਦੀਆਂ ਹਨ, ਕੋਈ ਦੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। (ਉਹਨਾਂ ਦੇ ਅੰਦਰੋਂ ਮਾਇਆ ਦੀ) ਸਾਰੀ ਹੀ ਭੁੱਖ ਨਾਸ ਹੋ ਜਾਂਦੀ ਹੈ, (ਉਹਨਾਂ ਦੇ ਅੰਦਰ) ਠੰਢ ਵਰਤੀ ਰਹਿੰਦੀ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਬਣੇ ਰਹਿੰਦੇ ਹਨ।

ਹੇ ਨਾਨਕ! ਉਹ ਮਨੁੱਖ ਉਸ ਮਾਲਕ-ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਜਿਸ ਦੀ ਵਡਿਆਈ ਕਰਨਾ ਹੈਰਾਨ ਕਰ ਦੇਣ ਵਾਲਾ ਉੱਦਮ ਹੈ।੨।

ਹੇ ਭਾਈ! ਸੰਤ ਜਨਾਂ ਨੂੰ ਆਪਣੇ ਚਰਨਾਂ ਨਾਲ ਜੋੜਨਾ-ਇਹ) ਕੰਮ ਜਿਸ (ਪਰਮਾਤਮਾ) ਦਾ (ਆਪਣਾ) ਹੈ, ਉਸ ਨੇ ਹੀ (ਸਦਾ ਇਹ ਕੰਮ) ਕੀਤਾ ਹੈ, ਇਹ ਕੰਮ ਕਰਨ ਲਈ) ਮਨੁੱਖ ਦੀ ਕੋਈ ਸਮਰਥਾ ਨਹੀਂ। (ਉਸੇ ਦੀ ਮਿਹਰ ਨਾਲ ਉਸ ਦੇ) ਭਗਤ (ਉਸ) ਹਰੀ ਦੇ ਗੁਣ ਗਾਂਦੇ ਰਹਿੰਦੇ ਹਨ, ਸਦਾ ਸਿਫ਼ਤਿ-ਸਾਲਾਹ ਕਰਦੇ ਰਹਿੰਦੇ ਹਨ, ਅਤੇ ਸੋਹਣੇ ਆਤਮਕ ਜੀਵਨ ਵਾਲੇ ਬਣਦੇ ਜਾਂਦੇ ਹਨ। ਪਰਮਾਤਮਾ ਦੇ ਗੁਣ ਗਾ ਗਾ ਕੇ (ਉਹਨਾਂ ਦੇ ਅੰਦਰ ਆਤਮਕ) ਆਨੰਦ (ਦੇ ਹੁਲਾਰੇ) ਪੈਦਾ ਹੁੰਦੇ ਰਹਿੰਦੇ ਹਨ, ਸਾਧ ਸੰਗਤਿ ਵਿਚ (ਟਿਕ ਕੇ ਪਰਮਾਤਮਾ) ਨਾਲ (ਉਹਨਾਂ ਦੀ ਪ੍ਰੀਤ) ਬਣੀ ਰਹਿੰਦੀ ਹੈ। ਹੇ ਭਾਈ! ਜਿਸ (ਪਰਮਾਤਮਾ) ਨੇ (ਸੰਤ ਜਨਾਂ ਦੇ ਹਿਰਦੇ-) ਤਾਲ (ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਭਰਨ) ਦਾ ਉੱਦਮ (ਸਦਾ) ਕੀਤਾ ਹੈ, ਮੈਂ ਉਸ ਦੀ ਕੋਈ ਵਡਿਆਈ ਬਿਆਨ ਕਰਨ ਜੋਗਾ ਨਹੀਂ ਹਾਂ।

ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਮ ਭਰਪੂਰ ਇਸ ਸੰਤ-ਹਿਰਦੇ ਵਿਚ ਹੀ) ਅਠਾਹਠ ਤੀਰਥ ਆ ਜਾਂਦੇ ਹਨ, ਵੱਡੇ ਵੱਡੇ ਪਵਿੱਤਰ ਤੇ ਸੁੰਦਰ ਪੁੰਨ-ਕਰਮ ਆ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਸ਼ਬਦ ਦਾ ਆਸਰਾ (ਦੇ ਕੇ) ਵੱਡੇ ਵੱਡੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਣਾ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਤੁਰਿਆ ਆ ਰਿਹਾ ਹੈ।੩।

ਹੇ ਭਾਈ! ਮੇਰਾ ਕਰਤਾਰ ਮੇਰਾ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਕੋਈ ਭੀ ਅਜਿਹਾ ਮਨੁੱਖ ਨਹੀਂ, ਜਿਸ ਪਾਸੋਂ (ਉਸ ਦੀ ਪੂਰੀ) ਵਡਿਆਈ ਕੀਤੀ ਜਾ ਸਕੇ। (ਉਸ ਦੇ) ਸੰਤ-ਜਨਾਂ ਦੀ (ਉਸ ਦੇ ਦਰ ਤੇ ਸਦਾ ਇਹ) ਅਰਦਾਸ ਹੁੰਦੀ ਹੈ-ਹੇ ਮਾਲਕ ਪ੍ਰਭੂ! ਬੇਅੰਤ ਸੁਆਦਲਾ ਆਪਣਾ ਨਾਮ ਬਖ਼ਸ਼ੀ ਰੱਖ; ਇਹ ਮਿਹਰ ਕਰ ਕਿ ਆਪਣਾ ਨਾਮ ਬਖ਼ਸ਼ੀ ਰੱਖ, ਇਕ ਖਿਨ ਭਰ ਭੀ (ਸਾਡੇ ਹਿਰਦੇ ਵਿਚੋਂ) ਨਾਹ ਭੁੱਲ।

ਹੇ ਭਾਈ! ਆਪਣੀ) ਜੀਭ ਨਾਲ ਗੋਪਾਲ ਦੇ ਗੁਣ ਉਚਾਰਦਾ ਰਿਹਾ ਕਰ। ਹਰ ਵੇਲੇ ਉਸ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦੇ ਨਾਮ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ (ਸਦਾ) ਤਰ ਰਹਿੰਦਾ ਹੈ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਪਰਮਾਤਮਾ ਦਾ) ਦਰਸਨ ਕਰ ਕੇ ਆਤਮਕ ਜੀਵਨ ਮਿਲ ਜਾਂਦਾ ਹੈ, ਹਰੇਕ ਇੱਛਾ ਪੂਰੀ ਹੋ ਜਾਂਦੀ ਹੈ।੪।੭।੧੦।

About the Author

You may also like these

Discover more from

Subscribe now to keep reading and get access to the full archive.

Continue reading